ਅੱਜ ਚੁਣਿਆ ਜਾਵੇਗਾ ਐਸਜੀਪੀਸੀ ਦਾ ਨਵਾਂ ਪ੍ਰਧਾਨ - SGPC new president elected today
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਐਸਜੀਪੀਸੀ ਦੇ ਪ੍ਰਧਾਨ ਅਤੇ ਬਾਕੀ ਅਹੁਦੇਦਾਰਾਂ ਦੀ ਬੁੱਧਵਾਰ ਨੂੰ ਹੋਣ ਵਾਲੀ ਚੋਣ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਕਾਲੀ ਦਲ ਨਾਲ ਸਬੰਧਿਤ ਮੈਂਬਰਾਂ ਨੇ ਅੱਜ ਪ੍ਰਧਾਨਗੀ ਸਬੰਧੀ ਸਾਰੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਹਨ। ਇਸ ਮੌਕੇ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਸ ਦੇ ਨਾਂਅ ਉੱਤੇ ਸਾਰਿਆਂ ਦੀ ਸਹਿਮਤੀ ਬਣੇਗੀ ਉਹੀ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਜਾਵੇਗਾ।