2022 ਵਿੱਚ ਸਿਰਫ ਸੋਸ਼ਲ ਮੀਡੀਆ ਤੱਕ ਸੀਮਿਤ ਰਹਿ ਜਾਵੇਗੀ 'ਆਪ': ਰੰਧਾਵਾ - sukhjinder randhawa on aap after delhi polls
ਚੰਡੀਗੜ੍ਹ: ਸੈਕਟਰ 35 ਸਥਿਤ ਕਿਸਾਨ ਭਵਨ ਵਿਖੇ ਯੂਥ ਕਾਂਗਰਸ ਦੇ ਯੁਵਾ ਦ੍ਰਿਸ਼ਟੀ ਪ੍ਰੋਗਰਾਮ 'ਚ ਪਹੁੰਚੇ ਸੁਖਜਿੰਦਰ ਰੰਧਾਵਾ ਨੇ ਜਿਥੇ ਨੌਜਵਾਨ ਲੀਡਰਸ਼ਿਪ ਦੀ ਗੱਲ ਕੀਤੀ ਉਥੇ ਹੀ ਰੰਧਾਵਾ ਨੇ ਆਮ ਆਦਮੀ ਪਾਰਟੀ ਨੂੰ ਵੀ ਨਿਸ਼ਾਨੇ 'ਤੇ ਲਿਆ। ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ 'ਚ ਦਿੱਲੀ ਚੋਣਾਂ ਦਾ ਕੋਈ ਅਸਰ ਨਹੀ ਹੋਵੇਗਾ। ਆਮ ਆਦਮੀ ਪਾਰਟੀ ਸਿਰਫ ਸੋਸ਼ਲ ਮੀਡੀਆ ਤੱਕ ਹੀ ਸੀਮਿਤ ਰਹਿ ਜਾਵੇਗੀ।