ਸੁਖਜਿੰਦਰ ਰੰਧਾਵਾ ਦੀ ਸਾਬਕਾ CM ਕੈਪਟਨ ਨੂੰ ਨਸੀਅਤ ! - ਕੈਬਨਿਟ ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ੍ਹ: ਕੈਬਨਿਟ ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਅਤ ਦਿੰਦੇ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਕੈਪਟਨ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ (President of the Punjab Congress) ਨੂੰ ਅੱਤਵਾਦੀਆਂ ਦਾ ਸਾਥੀ ਕਹਿਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕੈਪਟਨ ਨੂੰ ਕਾਂਗਰਸ (Congress) ਪਾਰਟੀ ਵੱਲੋਂ ਪੰਜਾਬ ਦੇ ਥਾਪੇ ਸਭ ਤੋਂ ਵੱਧ ਸਮਾਂ ਰਹਿਣ ਵਾਲੇ ਮੁੱਖ ਮੰਤਰੀ (CM) ਵੀ ਦੱਸਿਆ। ਰੰਧਾਵਾ ਨੇ ਕਿਹਾ ਕਿ 2017 ਦੀਆਂ ਚੋਣਾਂ ਵਿੱਚ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ ਉਹ ਕੈਪਟਨ ਨੇ ਹੁਣ ਤੱਕ ਪੂਰੇ ਨਹੀਂ ਕੀਤੇ ਸਨ। ਜਿਸ ਕਰਕੇ ਪਾਰਟੀ ਹਾਈ ਕਮਾਂਡ ਤੇ ਪੰਜਾਬ ਕਾਂਗਰਸ ਨੇ ਕੈਪਟਨ ਤੋਂ ਅਸਤੀਫ਼ਾ ਲੈਣ ਦਾ ਫੈਸਲਾ ਕੀਤਾ ਹੈ।