ਗ਼ਰੀਬਾਂ ਨੂੰ ਰਾਸ਼ਨ ਦੇਣ ਵਿੱਚ ਦੇਰੀ ਕਰ ਰਹੀ ਕੈਪਟਨ ਸਰਕਾਰ: ਖਹਿਰਾ
ਕਪੂਰਥਲਾ: ਕੋਰੋਨਾ ਵਾਇਰਸ ਕਾਰਨ ਲੌਕਡਾਊਨ ਦੌਰਾਨ 'ਪੰਜਾਬ ਏਕਤਾ ਪਾਰਟੀ' ਦੇ ਮੁਖੀ ਸੁਖਪਾਲ ਖਹਿਰਾ ਨੇ ਆਪਣੇ ਹਲਕੇ ਦੇ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਵੰਡਿਆ। ਸੁਖਪਾਲ ਖਹਿਰਾ ਨੇ ਐਨਆਰਆਈ ਦੀ ਮਦਦ ਨਾਲ ਤਕਰੀਬਨ ਅੱਠ ਪਿੰਡਾਂ ਦੇ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਦਿੱਤਾ। ਇਸ ਦੇ ਨਾਲ ਹੀ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਦੇ ਜ਼ਰੂਰਤਮੰਦ ਲੋਕ ਉਨ੍ਹਾਂ ਨੂੰ ਫ਼ੋਨ ਕਰਕੇ ਵੀ ਰਾਸ਼ਨ ਮੰਗਵਾ ਸਕਦੇ ਹਨ। ਇਸ ਦੇ ਨਾਲ ਹੀ ਖਹਿਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਵੱਲੋਂ 10 ਲੱਖ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਰਾਸ਼ਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ 10 ਲੱਖ ਲੋਕਾਂ ਨੂੰ ਨਹੀਂ ਬਲਕਿ ਸਾਢੇ 12 ਲੱਖ ਲੋਕਾਂ ਨੂੰ ਰਾਸ਼ਨ ਦੇਣਾ ਚਾਹੀਦਾ ਹੈ।