ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਫੈਸਲਾ ਸ਼ਲਾਘਾਯੋਗ: ਖਹਿਰਾ - ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ
ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ। ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਗਿਆ। ਇਸ ਫ਼ੈਸਲੇ ਨੂੰ ਪੀ.ਡੀ.ਏ. ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਨੇ ਸਲਾਂਘਾ ਯੋਗ ਕਦਮ ਕਰਾਰ ਦਿੰਦਿਆਂ ਮੰਗ ਕੀਤੀ ਕਿ ਜੋ ਕੈਦੀ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਭਾਵੇਂ ਉਹ ਕਿਸੇ ਵੀ ਧਰਮ ਦੇ ਹੋਣ, ਸਭ ਨੂੰ ਇੱਕੋ ਸਮੇਂ ਕੇਂਦਰ ਸਰਕਾਰ ਰਿਹਾ ਕਰੇ। ਉਨ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਵਿਰੋਧ ਕਰ ਰਹੇ ਕਾਂਗਰਸੀ ਸਾਂਸਦ ਅਤੇ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ 'ਤੇ ਵੀ ਨਿਸ਼ਾਨਾ ਸਾਧਿਆ। ਸੁਖਪਾਲ ਖਹਿਰਾ ਨੇ ਕਿਹਾ ਕਿ ਜੇਕਰ ਰਵਨੀਤ ਬਿੱਟੂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸਿਰਫ਼ ਇਸ ਲਈ ਅੱਤਵਾਦੀ ਕਹਿ ਰਹੇ ਹਨ ਕਿਉਂਕਿ ਉਸ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਕਤਲ ਕੀਤਾ ਹੈ ਤਾਂ ਉਨ੍ਹਾਂ ਨੂੰ ਇਹ ਵੀ ਮਨਣਾ ਪਵੇਗਾ ਕਿ 1984 ਵਿੱਚ ਦਿੱਲੀ ਵਿੱਚ ਗਿਣੀ ਮਿੱਥੀ ਸਾਜਿਸ਼ ਤਹਿਤ ਕਾਂਗਰਸੀਆਂ ਵੱਲੋਂ ਸਿੱਖਾਂ ਦੇ ਕੀਤੇ ਗਏ ਕਤਲੇਆਮ ਨੂੰ ਵੀ ਅੱਤਵਾਦੀ ਵਿਧੀ ਕਰਾਰ ਦੇ ਕੇ ਦੋਸ਼ੀ ਕਾਂਗਰਸੀਆਂ ਨੂੰ ਅੱਤਵਾਦੀ ਕਿਹਾ ਜਾਵੇ।