ਸੁਖਪਾਲ ਸਿੰਘ ਨੰਨੂ ਵੱਲੋ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ - Gurudwara Jamani Sahib Bajidpur
ਫਿਰੋਜਪੁਰ: ਕਿਸਾਨੀ ਸ਼ੰਘਰਸ਼ ਨੂੰ ਸਮਰਪਿਤ ਭਾਜਪਾ ਤੋਂ ਅਸਤੀਫਾ ਦੇਣ ਵਾਲੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਵੱਲੋਂ ਨਵੀ ਆਪਣੇ ਨਿਵਾਸ ਸਥਾਨ 'ਤੇ ਕਿਸਾਨੀ ਸ਼ੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਫਿਰੋਜ਼ਪੁਰ ਸ਼ਹਿਰੀ ਹਲਕੇ ਦੀ ਸੀਨੀਅਰ ਲੀਡਰਸ਼ਿਪ ਦੇ ਹਜਾਰਾਂ ਲੋਕਾਂ ਨੇ ਸ਼ਮੂਲੀਅਤ ਕਰਕੇ ਸ਼ੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂ ਦੇ ਫੁੱਲ ਭੇਂਟ ਕੀਤੇ ਅਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਭਾਈ ਬਲਵਿੰਦਰ ਸਿੰਘ ਜੀ ਮੁੱਖ ਗ੍ਰੰਥੀ ਗੁਰੂਦਾਆਰਾ ਜਾਮਣੀ ਸਾਹਿਬ ਬਜੀਦਪੁਰ ਵੱਲੋ ਗੁਰਬਾਣੀ ਦੇ ਇਲਾਹੀ ਕੀਰਤਨ ਅਤੇ ਕਥਾ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ ਗਏ। ਆਪਣੇ ਵਿਚਾਰ ਸਾਂਝੇ ਕਰਦਿਆ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਉਹਨਾਂ ਦੇ ਪਿਤਾ ਸਵ: ਸਰਦਾਰ ਗਿਰਧਾਰਾ ਸਿੰਘ ਜੀ ਵੀ ਹਮੇਸ਼ਾ ਕਿਸਾਨਾਂ ਦੇ ਨਾਲ ਖੜੇ ਸਨ।