'ਬਹਿਬਲਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਬਚਾਇਆ ਜਾ ਰਿਹੈ' - sukhraj singh
ਬਹਿਬਕਲਾਂ ਗੋਲੀਕਾਂਡ ਦੇ ਮੁਲਜ਼ਮ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਫ਼ਰੀਦਕੋਟ ਅਦਾਲਤ ਵੱਲੋਂ 3 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਤੇ ਭੇਜੇ ਜਾਣ ਤੋਂ ਬਾਅਦ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕੀਤੀ ਹੈ। ਐੱਸਆਈਟੀ ਦੀ ਕਾਰਵਾਈ ਵਿੱਚ ਢਿੱਲ ਵਰਤਣ ਦਾ ਦੋਸ਼ ਲਗਾਉਂਦਿਆਂ ਉਨ੍ਹਾਂ ਸਰਕਾਰ ਵਿਰੁੱਧ ਨਾਰਾਜ਼ਗੀ ਪ੍ਰਗਟਾਈ ਹੈ।