ਸੁੰਦਰ ਸ਼ਾਮ ਅਰੋੜਾ ਨੇ ਸਫ਼ਾਈ ਕਰਮਚਾਰੀਆਂ ਨੂੰ ਵੰਡਿਆ ਰਾਸ਼ਨ - distributes rations to cleaning staff
ਹੁਸ਼ਿਆਰਪੁਰ ਸ਼ਹਿਰ 'ਚ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਫ਼ਾਈ ਕਰਮਚਾਰੀਆਂ ਨੂੰ ਰਾਸ਼ਨ ਵੰਡਿਆ। ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਰੱਬ ਦਾ ਰੂਪ ਹਨ ਜੋ ਕਿ ਬਿਮਾਰੀ ਲੱਗਣ ਤੋਂ ਬਚਾਉਂਦੇ ਹਨ। ਇਸ ਦੌਰਾਨ ਕੈਬਿਨੇਟ ਮੰਤਰੀ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਦੇ ਹੌਸਲੇ ਨੂੰ ਬੁਲੰਦ ਕਰਨ ਲਈ ਉਨ੍ਹਾਂ ਨੂੰ ਸਲੂਟ ਕੀਤਾ।