ਸੁਨੀਲ ਜਾਖੜ ਜਾਂਚ ਦੀ ਥਾਂ ਦੇ ਰਹੇ ਗ਼ਲਤ ਬਿਆਨ: ਚੀਮਾ - chandigarh news
ਚੰਡੀਗੜ੍ਹ: ਸੁਨੀਲ ਜਾਖੜ ਵਲੋਂ ਅਕਾਲੀ ਦਲ ਨੂੰ ਵਿਧਾਨ ਸਭਾ ਵਿੱਚ ਮਤਾ ਲਿਆਉਣ ਵਾਲੇ ਕੀਤੇ ਸਵਾਲ ਉੱਤੇ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਜਵਾਬ ਦਿੱਤਾ। ਉਨ੍ਹਾਂ ਜਵਾਬ ਵਿੱਚ ਕਿਹਾ ਕਿ ਸੁਨੀਲ ਜਾਖੜ ਉਸ ਪਾਰਟੀ ਨਾਲ ਸਬੰਧ ਰੱਖਦੇ ਹਨ ਜੋ ਰਾਸ਼ਨ ਵੰਡਣ ਦੀ ਥਾਂ ਸ਼ਰਾਬ ਉੱਤੇ ਜ਼ੋਰ ਦੇ ਰਹੀ ਹੈ। ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਲੋਕ ਦੇਖ ਰਹੇ ਹਨ ਤੇ ਆਉਣ ਵਾਲੇ ਸਮੇਂ ਵਿਚ ਲੋਕ ਜਵਾਬ ਦੇਣਗੇ। ਸੁਨੀਲ ਜਾਖੜ ਨੂੰ ਮੁੱਖ ਮੰਤਰੀ ਕੋਲੋਂ ਸੀਬੀਆਈ ਜਾਂਚ ਦੀ ਮੰਗ ਕਰਨੀ ਚਾਹੀਦੀ ਸੀ।