ਸੁਨੀਲ ਜਾਖੜ ਦੀ ਵਿਧਾਇਕਾਂ ਨਾਲ ਮੀਟਿੰਗ
ਪੰਚਕੁਲਾ: ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਮੁੱਖ ਮੰਤਰੀ (CM) ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਜਿੱਥੇ ਪੰਜਾਬ ਦੀ ਸਿਆਸਤ ਤੇਜ਼ ਹੋਈ ਹੈ। ਉੱਥੇ ਹੀ ਕਾਂਗਰਸ (Congress) ਦੇ ਅੰਦਰ ਵੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅਤੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਚੋਣ ਲਈ ਪੰਜਾਬ ਕਾਂਗਰਸ (Punjab Congress) ਦੀਆਂ ਪਾਰਟੀ ਹਾਈ ਕਮਾਂਡ ਨਾਲ ਮੀਟਿੰਗਾਂ ਲਗਾਤਾਰ ਜਾਰੀ ਹਨ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਾਰਟੀ ਦੇ ਵਿਧਾਇਕਾਂ ਦੇ ਨਾਲ ਮੀਟਿੰਗਾਂ ਕੀਤੀ ਜਾ ਰਹੀਆ ਹਨ। ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਦੇ ਲਈ ਕਾਂਗਰਸ ਦੇ ਕਈ ਸੀਨੀਅਰ ਆਗੂ ਆਪੋ-ਆਪਣੀ ਦਾਅਵੇਦਾਰੀ ਠੋਕ ਰਹੇ ਹਨ।