ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਰਬਾਰ ਸਾਹਿਬ 'ਚ ਆਲੌਕਿਕ ਆਤਿਸ਼ਬਾਜ਼ੀ
ਅੰਮ੍ਰਿਤਸਰ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਸਵੇਰ ਤੋਂ ਹੀ ਸੰਗਤਾਂ ਵੱਲੋਂ ਪਵਿੱਤਰ ਸਰੋਵਰ ਚ ਇਸ਼ਨਾਨ ਕਰ ਸੁੰਦਰ ਜਲੌਅ ਦੇ ਦਰਸ਼ਨ ਕੀਤੇ ਗਏ। ਜਿਸ ਤੋਂ ਬਾਅਦ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਸੁੰਦਰ ਆਤਿਸ਼ਬਾਜ਼ੀ ਵੇਖ ਸ਼ਰਧਾਲੂਆਂ ਵਿੱਚ ਕਾਫੀ ਖੁਸ਼ੀ ਦੀ ਲਹਿਰ ਪਾਈ ਗਈ। ਉੱਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਚ ਹੋਈ ਸੁੰਦਰ ਲਾਈਟਿੰਗ ਨੇ ਵੀ ਸ਼ਰਧਾਲੂਆਂ ਦੇ ਮਨ ਮੋਹ ਲਿਆ। ਦੂਰ ਦੁਰਾਡੇ ਤੋਂ ਆਏ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅੱਜ ਉਨ੍ਹਾਂ ਨੂੰ ਦੋਹਰੀ ਖੁਸ਼ੀ ਹੈ ਕਿਉਂਕਿ ਇੱਕ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਹੈ ਅਤੇ ਦੂਸਰੇ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ।