ਬਰਨਾਲਾ ’ਚ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ - ਨਵੇਂ ਸਾਲ 2021 ਦੀ ਸ਼ੁਰੂਆਤ
ਬਰਨਾਲਾ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਸੰਘਰਸ਼ ਦੀ ਹੁਣ ਦੇਸ਼ ਦਾ ਹਰ ਵਰਗ ਸਮਰੱਥਨ ਕਰ ਰਿਹਾ ਹੈ। ਦੇਸ਼ ਦੇ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਹੱਦੋਂ ਵੱਧ ਠੰਢ ਵਿੱਚ ਸੰਘਰਸ਼ ਕਰ ਰਹੇ ਹਨ। ਬਰਨਾਲਾ ਦੀ ਆਈਲੈਟਸ ਸੈਂਟਰਾਂ ਦੀ ਮਾਰਕੀਟ ਵਿੱਚ ਨਵੇਂ ਸਾਲ 2021 ਦੀ ਸ਼ੁਰੂਆਤ ‘ਨੋ ਫ਼ਾਰਮਰ ਨੋ ਫ਼ੂਡ’ ਦੇ ਨਾਅਰੇ ਲਗਾ ਕੇ ਇਸ ਸੰਘਰਸ਼ ਦੀ ਹਮਾਇਤ ਕੀਤੀ ਗਈ। ਇਸ ਮੌਕੇ ਕਿਸਾਨੀ ਘੋਲ ਦੀ ਹਮਾਇਤ ਕਰਦਿਆਂ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਕਿਸਾਨੀ ਸੰਘਰਸ਼ ਨੂੰ ਪ੍ਰਦਰਸ਼ਿਤ ਕਰਦੇ ਹੋਏ ਟਰੈਕਟਰ, ਟਰਾਲੀ, ਪੋਸਟਰ ਅਤੇ ਕਿਸਾਨੀ ਝੰਡੇ ਲਗਾਏ ਗਏ।