ਸੁਪਰੀਮ ਕੋਰਟ ਲੋਕਾਂ ਦੇ ਹੱਕਾਂ ਨੂੰ ਬਚਾਉਣ ਲਈ ਸਹੀ ਰੋਲ ਨਿਭਾਵੇ: ਭਾਈ ਵਡਾਲਾ - ਸੁਪਰੀਮ ਕੋਰਟ
ਅੰਮ੍ਰਿਤਸਰ: ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨੀ ਸੰਘਰਸ਼ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਪ੍ਰਸ਼ਾਸਨ ਅਤੇ ਸਰਕਾਰਾਂ ਫੇਲ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੂੰ ਆਪਣਾ ਬਣਦਾ ਸਹੀ ਰੋਲ ਨਿਭਾਉਣਾ ਚਾਹੀਦਾ ਹੈ। ਭਾਈ ਵਡਾਲਾ ਨੇ ਕਿਹਾ ਕਿ ਜੇਕਰ ਇੰਨੇ ਵੱਡੇ ਪੱਧਰ 'ਤੇ ਹੋਏ ਵਿਰੋਧ ਕਰਕੇ ਵੀ ਸੁਪਰੀਮ ਕੋਰਟ ਨੇ ਇਨਸਾਫ ਨਾ ਕੀਤਾ ਤਾਂ ਗੁਰਬਾਣੀ ਮੁਤਾਬਕ ਉਹ ਫਿਰ ਦੁਹਰਾਇਆ ਜਾਵੇਗਾ ਕਿ ਜੱਜ ਮੈਲ ਖਾ ਰਹੇ ਹਨ। ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ 1947, 1984 ਵਾਂਗ ਜੇਕਰ ਦਰਦ ਨੂੰ ਨਾ ਸੁਣਿਆ ਗਿਆ ਤਾਂ ਪ੍ਰਸ਼ਾਸਨ ਅਤੇ ਸਰਕਾਰਾਂ ਤੋਂ ਬਾਅਦ ਆਮ ਲੋਕਾਂ ਦਾ ਵੀ ਵਿਸ਼ਵਾਸ ਕੋਰਟ ਤੋਂ ਉੱਠ ਜਾਵੇਗਾ।