'ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਨੌਜਵਾਨ ਨਸ਼ੇ ਦੀ ਦਲਦਲ ’ਚ' - ਹੁਸ਼ਿਆਰਪੁਰ
ਹੁਸ਼ਿਆਰਪੁਰ: ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਵੱਖ-ਵੱਖ ਮੁੱਦਿਆ ’ਤੇ ਘੇਰਦੇ ਹੋਏ ਕਿਹਾ ਕਿ ਸਰਕਾਰ ਦੀ ਨਾਕਾਮੀ ਕਾਰਨ ਇਲਾਕੇ ਵਿੱਚ ਨੌਜਵਾਨ ਪੀੜੀ ਨਸ਼ੇ ਦੀ ਭੇਂਟ ਚੜ੍ਹ ਰਹੀ ਹੈ। ਪਰ ਪੁਲਿਸ ਪ੍ਰਸ਼ਾਸਨ ਦੀ ਖਾਮੋਸ਼ੀ ਤੋਂ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਸਭ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਹੀ ਹੋ ਰਿਹਾ ਹੈ। ਇਸ ਤੋਂ ਪ੍ਰਤੀਤ ਹੁੰਦਾ ਹੈ ਕਿ ਸੂਬੇ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਨਕਾਮੀ ਕਾਰਨ ਹੀ ਪੰਜਾਬ ਦੀਆਂ ਮੰਡੀਆਂ ਚ ਝੋਨੇ ਦੀ ਖਰੀਦ ਨਹੀਂ ਹੋ ਰਹੀ ਹੈ ਅਤੇ ਕਿਸਾਨ ਮੰਡੀਆਂ ਚ ਰੁਲਣ ਲਈ ਮਜਬੂਰ ਹਨ।