ਸੁਰਜੀਤ ਸਿੰਘ ਦੇ ਪੁੱਤਰ ਦੀ ਭਗਵੰਤ ਮਾਨ ਨੂੰ ਇਨਸਾਫ ਦੀ ਗੁਹਾਰ - faridkot news
ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੇ ਪੁੱਤਰ ਨੇ ਫਰੀਦਕੋਟ ਪਹੁੰਚੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਆਪਣਾ ਦੁਖੜਾ ਦੱਸਦਿਆਂ ਇਨਸਾਫ਼ ਦੀ ਮੰਗ ਕੀਤੀ ਹੈ। ਮ੍ਰਿਤਕ ਸੁਰਜੀਤ ਸਿੰਘ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਉਸ ਦੀ ਮੌਤ ਕੁਦਰਤੀ ਨਹੀਂ ਸਗੋਂ ਲਗਾਤਾਰ ਪੈ ਰਹੇ ਸਿਆਸੀ ਦਬਾ ਕਰਕੇ ਮੌਤ ਹੋਈ ਹੈ। ਇਸ ਦੇ ਨਾਲ ਹੀ ਸੁਰਜੀਤ ਸਿੰਘ ਦੇ ਪੁੱਤਰ ਨੇ ਕਿਹਾ ਕਿ 3 ਲੋਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਪਰ ਹਾਲੇ ਤੱਕ ਕਿਸੇ ਇੱਕ ਦੀ ਗ੍ਰਿਫ਼ਤਾਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।