ਕੋਰੋਨਾ ਸ਼ੱਕੀ ਮਰੀਜ਼ਾਂ ਨੂੰ ਚੈਕਅੱਪ ਲਈ ਲਿਆਂਦਾ ਗਿਆ ਜਲੰਧਰ - ਜਲੰਧਰ
ਜਲੰਧਰ: ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਹਾਲੇ ਵੀ ਜਾਰੀ ਹੈ ਤੇ ਕੋਰੋਨਾ ਦੇ ਮਾਮਲੇ ਹਾਲੇ ਵੀ ਲਗਾਤਾਰ ਵਧਦੇ ਜਾ ਰਹੇ ਹਨ। ਇਸ ਨੂੰ ਲੈ ਕੇ ਪਿਛਲੇ ਦਿਨੀਂ ਜਲੰਧਰ ਦੇ ਪਿੰਡ ਤਾਜਪੁਰ ਤੋਂ ਇੱਕ ਮਹਿਲਾ ਨੂੰ ਕੋਰੋਨਾ ਪੌਜ਼ੀਟਿਵ ਹੋਣ ਕਾਰਨ ਉੱਥੇ ਦੇ ਇੱਕ ਵਿਅਕਤੀ ਨੂੰ ਹੌਮ ਕੁਆਰੰਟਾਈਨ ਕੀਤਾ ਗਿਆ ਹੈ ਤੇ ਹੁਣ 8 ਵਿਅਕਤੀਆਂ ਨੂੰ ਸਿਵਲ ਹਸਪਤਾਲ ਵਿੱਚ ਚੈੱਕਅਪ ਲਈ ਲਿਜਾਇਆ ਗਿਆ ਹੈ।