ਫ਼ਰੀਦਕੋਟ ਵਿੱਚ ਕੋਰੋਨਾ ਦੇ ਸਾਰੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਈ ਨੈਗਟਿਵ - Guru Gobind Singh Medical College and Hospital
🎬 Watch Now: Feature Video
ਫ਼ਰੀਦਕੋਟ: ਜ਼ਿਲ੍ਹੇ ਦੇ ਲੋਕਾਂ ਲਈ ਕੋਰੋਨਾ ਵਾਇਰਸ ਨਾਲ ਸਬੰਧਤ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਹੈ ਕਿ ਹੁਣ ਤੱਕ ਫ਼ਰੀਦਕੋਟ ਵਿੱਚ ਤਿੰਨ ਪੌਜ਼ੀਟਿਵ ਮਾਮਲੇ ਸਾਹਮਣੇ ਆਏ। ਇਨ੍ਹਾਂ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਦੀਆਂ ਰਿਪੋਰਟਾਂ ਆ ਚੁੱਕੀਆਂ ਹਨ, ਜੋ ਕਿ ਨੈਗਟਿਵ ਹਨ। ਜੋ ਪਹਿਲਾਂ ਮਰੀਜ਼ ਪੌਜ਼ੀਟਿਵ ਆਇਆ ਸੀ ਉਸ ਨੂੰ ਵੀ ਸਿਹਤਯਾਬ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ। ਹੁਣ ਫ਼ਰੀਦਕੋਟ ਦੇ ਗੁਰੂ ਬਲੈਸਿੰਗ ਮੈਡੀਕਲ ਹਸਪਤਾਲ ਵਿੱਚ ਸਿਰਫ਼ 2 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਸਿਵਲ ਸਰਜਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸੋਸ਼ਲ ਡਿਸਟੈਂਸ ਬਣਾਏ ਰੱਖਣ ਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।