ਕੁਰਾਲੀ ਸਿਵਲ ਹਸਪਤਾਲ ਵਿਖੇ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਕੀਤਾ ਗਿਆ ਆਈਸੋਲੇਟ - ISOLATED
ਕੁਰਾਲੀ : ਸਥਾਨਕ ਸਿਵਲ ਹਸਪਤਾਲ ਵਿਖੇ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਦਾਖ਼ਲ ਕੀਤਾ ਗਿਆ। ਇਸ ਮੌਕੇ ਈਟੀਵੀ ਭਾਰਤੀ ਦੀ ਟੀਮ ਨਾਲ ਗੱਲਬਾਤ ਕਰਦੇ ਕੁਰਾਲੀ ਦੇ ਸਿਵਲ ਹਸਪਤਾਲ ਦੇ ਐਸਐਮਓ ਭੁਪਿਦਰ ਸਿੰਘ ਨੇ ਦੱਸਿਆ ਕਿ ਇਹ ਵਿਅਕਤੀ ਪੀਜੀਆਈ ਹਸਪਤਾਲ ਵਿੱਚ ਕੰਮ ਕਰਦਾ ਹੈ। ਇਸ ਸ਼ੱਕੀ ਵਿਅਕਤੀ ਨੂੰ ਕੁਰਾਲੀ ਦੇ ਸਿਵਲ ਹਸਪਤਾਲ ਵਿੱਚ ਦਾਖਿਲ ਕਰਕੇ ਆਈਸੋਲੇਟ ਕੀਤਾ ਗਿਆ ਹੈ। ਇਸ ਵਿਅਕਤੀ ਦੇ ਖੂਨ ਦਾ ਸੈਂਪਲ ਕਰੋਨਾ ਵਾਇਰਸ ਦੇ ਟੈਸਟ ਲਈ ਲੈਬੋਟਰੀ ਭੇਜ ਦਿੱਤਾ ਗਿਆ ਹੈ।