ਪੰਜਾਬ

punjab

By

Published : Mar 18, 2020, 2:42 AM IST

ETV Bharat / videos

ਫਰੀਦਕੋਟ: ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਹਸਪਤਾਲ 'ਚੋਂ ਹੋਇਆ ਫਰਾਰ, ਪੁਲਿਸ ਵੱਲੋਂ ਭਾਲ ਜਾਰੀ

ਫਰੀਦਕੋਟ ਦੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਨੂੰ ਉਸ ਵੇਲੇ ਹੱਥਾਂ ਪੈਰਾਂ ਦੀ ਪੈ ਗਈ ਜਦ ਇੱਕ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਉਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚੋਂ ਫਰਾਰ ਹੋ ਗਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਸ਼ੱਕੀ ਮਰੀਜ਼ ਫਰੀਦਕੋਟ ਸ਼ਹਿਰ ਦਾ ਰਹਿਣ ਵਾਲਾ ਹੈ ਅਤੇ ਉਹ ਬੀਤੇ ਕੱਲ੍ਹ ਹੀ ਹਸਪਤਾਲ ਵਿਚ ਦਾਖ਼ਲ ਹੋਇਆ ਸੀ ਅਤੇ ਉਸ ਦੀ ਟੈਸਟ ਰਿਪੋਰਟ ਵੀ ਹਾਲੇ ਤੱਕ ਨਹੀਂ ਆਈ। ਜ਼ਿਲ੍ਹਾ ਪ੍ਰਸ਼ਾਸ਼ਨ ਇਸ ਬਾਰੇ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ ਜਦੋਂਕਿ ਫਰੀਦਕੋਟ ਪੁਲਿਸ ਵੱਲੋਂ ਫਰਾਰ ਹੋਏ ਮਰੀਜ਼ ਦੀ ਮੁਸਤੈਦੀ ਨਾਲ ਭਾਲ ਕੀਤੀ ਜਾ ਰਹੀ ਹੈ।

ABOUT THE AUTHOR

...view details