ਪੰਜਾਬ

punjab

ETV Bharat / videos

ਸਫ਼ਾਈ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ, ਸਫ਼ਾਈ ਨੂੰ ਕੀਤੀ ਨਾਂਹ - safai karamchari protest

By

Published : Dec 17, 2019, 7:16 AM IST

ਬਠਿੰਡਾ : ਸੋਮਵਾਰ ਨੂੰ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਸਫ਼ਾਈ ਨਾ ਕਰਕੇ ਪ੍ਰਸ਼ਾਸਨ ਆਪਣਾ ਰੋਸ ਜ਼ਾਹਿਰ ਕੀਤਾ। ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਨਗਰ ਨਿਗਮ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵੀਰਭਾਨ ਨੇ ਦੱਸਿਆ ਕਿ ਕੁਝ ਅਧਿਕਾਰੀਆਂ ਵੱਲੋਂ ਕੰਮ ਦੀ ਬੀਟ ਨੂੰ ਆਪਣੇ ਅਨੁਸਾਰ ਬਦਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕੰਮ ਬਦਲਣ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਵਿੱਚ ਰੋਸ ਹੈ ਅਤੇ ਇਸ ਸਬੰਧੀ ਜਾਣਕਾਰੀ ਦਿੱਤੀ ਕਿ ਸਾਰੀ ਯੂਨੀਅਨ ਨੇ ਫ਼ੈਸਲਾ ਕੀਤਾ ਕਿ ਸਾਰੇ ਸਫ਼ਾਈ ਕਰਮਚਾਰੀ ਅੱਜ ਸ਼ਹਿਰ ਵਿੱਚ ਸਫ਼ਾਈ ਨਹੀਂ ਕਰਨਗੇ ਅਤੇ ਇੱਕ ਸੰਕੇਤਕ ਰੋਸ ਧਰਨਾ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਦਿੱਤਾ ਜਾਵੇਗਾ। ਪ੍ਰਧਾਨ ਨੇ ਦੱਸਿਆ ਕਿ ਸ਼ਹਿਰ ਵਿਚ ਸਫ਼ਾਈ ਕਰਮਚਾਰੀਆਂ ਦੀ ਪਹਿਲਾਂ ਤੋਂ ਹੀ ਕਾਫ਼ੀ ਘਾਟ ਹੈ ਉਸ ਤੋਂ ਬਾਅਦ ਵੀ ਜੇ ਕਰਮਚਾਰੀਆਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਤਾਂ ਉਹ ਹਰਗਿਜ਼ ਇਸ ਗੱਲ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਲਈ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ ਆਪਣੇ ਅਧਿਕਾਰੀ ਦੀ ਦਖਲ-ਅੰਦਾਜ਼ੀ ਬੰਦ ਕਰਵਾ ਦੇਣ, ਸਫ਼ਾਈ ਕਰਮਚਾਰੀਆਂ ਨੂੰ ਉਨ੍ਹਾਂ ਮੁਤਾਬਕ ਕੰਮ ਕਰ ਲੈਣ ਦਿੱਤਾ ਜਾਵੇ। ਜੇਕਰ ਪ੍ਰਸ਼ਾਸਨ ਦਾ ਵਿਵਹਾਰ ਇਸੇ ਤਰ੍ਹਾਂ ਰਿਹਾ ਤਾਂ ਆਉਣ ਨਾਲ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਨਗਰ ਨਿਗਮ ਦੀ ਹੋਵੇਗੀ।

ABOUT THE AUTHOR

...view details