ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਸਫਾਈ ਕਰਮਚਾਰੀਆਂ ਨਾਲ ਕੀਤੀ ਮੀਟਿੰਗ - Sweepers
ਲੁਧਿਆਣਾ: ਜ਼ਿਲ੍ਹੇ ’ਚ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਵੱਲੋਂ ਐਸਡੀਐਮ ਦਫਤਰ ਵਿਖੇ ਸਮੂਹ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਚੇਅਰਮੈਨ ਗੇਜਾ ਰਾਮ ਵਾਲਮੀਕਿ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੀਆਂ ਹਰ ਸਮੱਸਿਆ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਦੂਜੇ ਪਾਸੇ ਐਸਡੀਐਮ ਨੇ ਕਿਹਾ ਕਿ ਜਲਦ ਹੀ ਸ਼ਹਿਰ ਚ ਲੱਗੇ ਥਾਂ-ਥਾਂ ਕੁਝੇ ਦੇ ਢੇਰ ਤੋਂ ਨਿਜਾਤ ਮਿਲ ਜਾਵੇਗੀ। ਚੇਅਰਮੈਨ ਦੇ ਕਹਿਣ ਮੁਤਾਬਿਕ ਨਗਰ ਕੌਂਸਲ ਕਾਰਜ ਸਾਧਕ ਅਫਸਰ ਪ੍ਰਦੀਪ ਨੂੰ ਆਰਡਰ ਕਰ ਦਿੱਤੇ ਹਨ ਤੇ ਸਫਾਈ ਸੇਵਕ ਕੰਮ ’ਤੇ ਜਾਣਗੇ। ਕੁਝ ਉਨ੍ਹਾਂ ਦੀਆਂ ਮੰਗਾਂ ਹਨ ਜਿਨ੍ਹਾਂ ਨੂੰ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ।