ਸਫ਼ਾਈ ਕਾਮਿਆਂ ਨੇ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਜਲੰਧਰ ਨਿਗਮ ਅੱਗੇ ਕੀਤਾ ਪ੍ਰਦਰਸ਼ਨ - ਸਫ਼ਾਈ ਕਾਮਿਆਂ ਨੇ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ
ਜਲੰਧਰ: ਕੇਂਦਰ ਤੇ ਪੰਜਾਬ ਸਰਕਾਰ ਦੀ ਕਿਸਾਨ-ਮਜ਼ਦੂਰ ਅਤੇ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਨਗਰ ਨਿਗਮ ਜਲੰਧਰ ਦੇ ਬਾਹਰ ਮਜ਼ਦੂਰ ਯੂਨੀਅਨ ਨੇ ਰੋਸ ਪ੍ਰਦਰਸ਼ਨ ਕਰਕੇ ਭਰਵੀਂ ਨਾਹਰੇਬਾਜ਼ੀ ਕੀਤੀ। ਯੂਨੀਅਨ ਆਗੂ ਚੰਦਨ ਗਰੇਵਾਲ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਹੋਵੇ ਜਾਂ ਫਿਰ ਪੰਜਾਬ ਸਰਕਾਰ ਦੋਵੇਂ ਹੀ ਮੁਲਾਜ਼ਮਾਂ ਤੇ ਮਜ਼ਦੂਰਾਂ ਵਿਰੁੱਧ ਕੰਮ ਕਰ ਰਹੀਆਂ ਹਨ। ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲਈ ਦਿੱਲੀ ਜਾ ਰਹੇ ਕਿਸਾਨਾਂ ਉਪਰ ਹਰਿਆਣਾ ਸਰਕਾਰ ਵੱਲੋਂ ਕੀਤਾ ਗਿਆ ਤਸ਼ੱਦਦ ਦੀ ਜਿੰਨੀ ਨਿਖੇਧੀ ਹੋ ਸਕੇ ਘੱਟ ਹੈ, ਪਰੰਤੂ ਪੰਜਾਬ ਦਾ ਕਿਸਾਨ ਬਹੁਤ ਮਜ਼ਬੂਤ ਹੈ ਅਤੇ ਦਿੱਲੀ ਤੋਂ ਆਪਣੇ ਹੱਕ ਲੈ ਕੇ ਹੀ ਮੁੜਨਗੇ।