ਸਫ਼ਾਈ ਸੇਵਕਾਂ ਨੇ ਕੀਤੀ ਹੜਤਾਲ - ਮੁਲਾਜ਼ਮ ਐਕਸ਼ਨ ਕਮੇਟੀ
ਸ੍ਰੀ ਮੁਕਤਸਰ ਸਾਹਿਬ:ਨਗਰ ਕੌਂਸਲ ਦੇ ਬਾਹਰ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ ਤੇ ਸਫ਼ਾਈ ਸੇਵਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਲੈ ਕੇ ਹੜਤਾਲ ਕਰਕੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਪ੍ਰਦਰਸ਼ਨਕਾਰੀ ਮੰਗਤ ਰਾਮ ਨੇ ਕਿਹਾ ਹੈ ਕਿ ਸਰਕਾਰ ਸਾਡੀਆਂ ਮੰਗਾਂ ਨੂੰ ਮੰਨ ਲਵੇਂ ਤਾਂ ਹੜਤਾਲ ਖ਼ਤਮ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਕੱਚੇ ਮੁਲਾਜ਼ਮਾਂ ਪੱਕਾ ਕਰੇ, ਨਵੀਂ ਭਰਤੀ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ।ਪ੍ਰਦਰਸ਼ਨਕਾਰੀ ਦਾ ਕਹਿਣ ਹੈ ਜੇਕਰ ਸਾਡੀਆਂ ਮੰਗਾਂ ਨਾਲ ਮੰਨੀਆਂ ਗਈਆਂ ਤਾਂ ਹੜਤਾਲ ਅਣਮਿੱਥੇ ਤੱਕ ਜਾਰੀ ਰਹੇਗੀ।ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਡੀਆਂ ਮੰਗਾਂ ਤੁਰੰਤ ਮੰਨੀਆਂ ਜਾਣ।
Last Updated : May 15, 2021, 6:57 PM IST