ਅਕਾਲੀ ਆਗੂ ਤਲਬੀਰ ਸਿੰਘ ਗਿੱਲ ਨੇ ਨਵਜੋਤ ਸਿੰਘ ਸਿੱਧੂ ਦੇ ਹਲਕੇ 'ਚ ਵੰਡਿਆ ਰਾਸ਼ਨ - ਕੋਰੋਨਾ ਵਾਇਰਸ
ਅੰਮ੍ਰਿਤਸਰ: ਸੀਨੀਅਰ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਵੱਲੋਂ ਨਵਜੋਤ ਸਿੱਧੂ ਦੇ ਵੇਰਕਾ ਹਲਕਾ ਦੇ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ, ਜਿੱਥੇ ਰਾਸ਼ਨ ਦੀ ਮੰਗ ਕਰ ਰਹੇ ਲੋਕਾਂ ਨੂੰ ਨਵਜੋਤ ਸਿੱਧੂ ਦੇ ਖਸਮਖ਼ਾਸ ਹਰਪਾਲ ਸਿੰਘ ਵੇਰਕਾ ਨੇ ਹਮਲਾ ਕਰ ਦਿੱਤਾ ਤੇ ਇਸ ਦੇ ਨਤੀਜੇ ਵਜੋਂ ਇਲਾਕਾ ਨਿਵਾਸੀਆਂ ਨੇ ਨਵਜੋਤ ਸਿੰਘ ਸਿੱਧੂ ਅਤੇ ਹਰਪਾਲ ਵੇਰਕਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।