ਗੱਲਬਾਤ ਕਰਾਂਗੇ ਪਰ ਕਾਨੂੰਨ ਰੱਦ ਹੋਣ 'ਤੇ ਹੀ ਮੁੱਕੇਗਾ ਧਰਨਾ: ਕਿਸਾਨ - repeal of law
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਕ ਵਾਰ ਫਿਰ ਕਿਸਾਨਾਂ ਨੂੰ ਗੱਲਬਾਤ ਦੇ ਰਸਤੇ ਤੇ ਆਉਣ ਲਈ ਕਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨ ਆਪਣਾ ਧਰਨਾ ਪ੍ਰਦਰਸ਼ਨ ਖਤਮ ਕਰਨ ਅਤੇ ਗੱਲਬਾਤ ਕਰਨ। ਇਸ ਪੂਰੇ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਤਾਂ ਪਹਿਲਾਂ ਵੀ ਕਈ ਵਾਰ ਇਸ ਮੁੱਦੇ ਤੇ ਸਰਕਾਰ ਨਾਲ ਗੱਲ ਕਰ ਚੁੱਕੇ ਹਨ ਅਤੇ ਹੁਣ ਵੀ ਗੱਲ ਕਰਨ ਲਈ ਤਿਆਰ ਹਨ ਲੇਕਿਨ ਗੱਲਬਾਤ ਭਾਵੇਂ ਜਿੰਨੀ ਮਰਜ਼ੀ ਹੋ ਜਾਵੇ ਧਰਨਾ ਪ੍ਰਦਰਸ਼ਨ ਉਦੋਂ ਹੀ ਖ਼ਤਮ ਹੋਵੇਗਾ ਜਦੋਂ ਸਰਕਾਰ ਵੱਲੋਂ ਇਹ ਤਿੰਨੇ ਕਾਨੂੰਨ ਰੱਦ ਨਹੀਂ ਕਰ ਦਿੱਤੇ ਜਾਣਗੇ।