ਅੰਮ੍ਰਿਤਸਰ 'ਚ ਵੀਕਐਂਡ ਲੌਕਡਾਊਨ ਨੂੰ ਲੈ ਕੇ ਪੁਲਿਸ ਅਧਿਕਾਰੀ ਨਾਲ ਗੱਲਬਾਤ - weekend lockdown in amritsar
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੀਕਐਂਡ ਲੌਕਡਾਊਨ ਦੌਰਾਨ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਪੂਰੀ ਤਰ੍ਹਾਂ ਸਖ਼ਤੀ ਵਰਤੀ ਜਾ ਰਹੀ ਹੈ। ਇਸ ਮੌਕੇ ਲਾਰੈਂਸ ਰੋਡ ਵਿਖੇ ਡਿਊਟੀ ਉੱਤੇ ਤਾਇਨਾਤ ਪੁਲਿਸ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਲੋਕਾ ਨੂੰ ਕਾਫ਼ੀ ਸਮਝਾਇਆ ਜਾ ਰਿਹਾ ਹੈ ਤੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋਕ ਹਾਲੇ ਵੀ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ੍ਹ ਪਾਲਣਾ ਨਹੀਂ ਕਰ ਰਹੇ ਅਤੇ ਅਜਿਹੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ।