'ਛੱਤੀਸਗੜ੍ਹ 'ਚ ਫਸੇ ਪੰਜਾਬੀਆਂ ਨੂੰ ਲਿਆਉਣ ਲਈ ਸਰਕਾਰ ਨਾਲ ਕੀਤੀ ਜਾਵੇਗੀ ਗੱਲ' - Punjabis stranded in Chhattisgarh
ਸ੍ਰੀ ਫਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਵਿੱਚ ਤਾਲਾਬੰਦੀ ਕੀਤੀ ਗਈ ਹੈ ਜਿਸ ਕਾਰਨ ਬਹੁਤ ਸਾਰੇ ਲੋਕ ਵੱਖ-ਵੱਖ ਥਾਵਾਂ ਉੱਤੇ ਫਸੇ ਹੋਏ ਹਨ। ਉਹ ਲੋਕ ਸਰਕਾਰ ਨੂੰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ-ਆਪਣੇ ਰਾਜਾਂ ਵਿੱਚ ਵਾਪਸ ਲਿਆਉਣ ਲਈ ਗੁਜ਼ਾਰਿਸ਼ ਕਰ ਰਹੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਮੰਡੀ ਗੋਬਿੰਦਗੜ੍ਹ ਤੋਂ ਜਿੱਥੇ ਦੇ ਨੌਜਵਾਨ ਛੱਤੀਸਗੜ੍ਹ ਦੀ ਉਦਯੋਗਿਕ ਨਗਰੀ ਰਾਏਪੁਰ ਵਿੱਚ ਕੰਮ ਕਰਨ ਗਏ ਸਨ ਪਰ ਲੌਕਡਾਊਨ ਕਾਰਨ ਉੱਥੇ ਹੀ ਫਸ ਗਏ ਜਿਨ੍ਹਾਂ ਨੇ ਹੁਣ ਸੋਸ਼ਲ ਮੀਡੀਆ ਰਾਹੀਂ ਸਰਕਾਰ ਨੂੰ ਉਨ੍ਹਾਂ ਨੂੰ ਵਾਪਸ ਲਿਆਉਣ ਦੀ ਗੁਹਾਰ ਲਗਾਈ ਹੈ। ਇਨ੍ਹਾਂ ਵਿੱਚ 15 ਨੌਜਵਾਨ ਫਤਿਹਗੜ੍ਹ ਸਾਹਿਬ ਦੇ ਹਨ। ਇਸ ਸਬੰਧੀ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੀ ਘਰ ਵਾਪਸੀ ਲਈ ਉਹ ਸਰਕਾਰ ਨਾਲ ਗੱਲ ਕਰਨਗੇ।