ਤਿਉਹਾਰਾਂ ਦੇ ਮੱਦੇਨਜ਼ਰ ਤਲਵੰਡੀ ਸਾਬੋ 'ਚ ਪੁਲਿਸ ਨੇ ਸ਼ੁਰੂ ਕੀਤੀ ਵਿਸ਼ੇਸ਼ ਚੈਕਿੰਗ - special checking in talwandi saboo
ਤਲਵੰਡੀ ਸਾਬੋ: ਹਰਿਆਣਾ ਦੀ ਹੱਦ ਨਾਲ ਲੱਗਦੇ ਸਬ-ਡਵੀਜ਼ਨ ਦੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਵਿਸ਼ੇਸ਼ ਨਾਕੇਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਹਰਿਆਣਾ ਵੱਲੋਂ ਆਉਣ ਵਾਲੇ ਵਹੀਕਲਾਂ ਦੀ ਵੀ ਤਲਾਸ਼ੀ ਲਈ ਗਈ ਅਤੇ ਪੁਲਿਸ ਨੇ ਬੁਲੇਟ ਮੋਟਰਸਾਈਕਲ ਸਵਾਰਾਂ ਉੱਤੇ ਸਖ਼ਤੀ ਕੀਤੀ ਜੋ ਪਟਾਕੇ ਮਾਰਨ ਵਾਲੇ ਸਲੰਸਰ ਲਵਾ ਕੇ ਚੱਲ ਰਹੇ ਸਨ।