ਪੰਜਾਬ

punjab

ETV Bharat / videos

ਅਫਗਾਨਿਸਤਾਨ 'ਚ ਸਿੱਖਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ: ਸਿਰਸਾ

By

Published : Aug 6, 2021, 7:11 PM IST

ਨਵੀਂ ਦਿੱਲੀ: ਅਫਗਾਨਿਸਤਾਨ 'ਚ ਤਾਲਿਬਾਨ ਵਲੋਂ ਇਤਿਹਾਸਕ ਗੁਰਦੁਆਰਾ ਬਾਲਾ ਸਾਹਿਬ ਤੋਂ ਨਿਸ਼ਾਨ ਸਾਹਿਬ ਉਤਾਰਨ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਦਾ ਕਹਿਣਾ ਕਿ ਅਫਗਾਨਿਸਤਾਨ 'ਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਪਹਿਲਾਂ ਵੀ ਸਿੱਖਾਂ 'ਤੇ ਹਮਲੇ ਹੁੰਦੇ ਰਹੇ ਹਨ, ਜਿਨ੍ਹਾਂ 'ਚ ਕੁਝ ਨੂੰ ਭਾਰਤ ਵੀ ਲੈ ਕੇ ਆਏ ਹਨ। ਇਸ ਨੂੰ ਲੈ ਕੇ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਇਸ ਮਾਮਲੇ 'ਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਦਖ਼ਲ ਦੇ ਕੇ ਕਾਰਵਾਈ ਕੀਤੀ ਜਾਵੇ ਤਾਂ ਜੋ ਗੁਰੂ ਘਰ ਦੀ ਮਰਿਯਾਦਾ ਬਰਕਰਾਰ ਰੱਖੀ ਜਾ ਸਕੇ।

ABOUT THE AUTHOR

...view details