ਤਰਨਤਾਰਨ ਧਮਾਕਾ: ਪੁਲਿਸ ਦੇ ਹੱਥ ਅਜੇ ਵੀ ਖਾਲੀ - ਤਰਨਤਾਰਨ ਵਿੱਚ ਧਮਾਕਾ
ਬੀਤੀ ਰਾਤ ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ਦੇ ਇੱਕ ਖਾਲੀ ਪਲਾਟ ਵਿੱਚ ਧਮਾਕਾ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੈ ਜੋ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਧਮਾਕਾ ਕਿਸ ਤਰ੍ਹਾਂ ਹੋਇਆ ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮੌਕੇ 'ਤੇ ਮੌਜੂਦ ਹੈ ਅਤੇ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।