ਤਰਨ ਤਾਰਨ: ਸਿਵਲ ਹਸਪਤਾਲ ਦਾ ਦੌਰਾ ਕਰਨ ਪੁਜੇ ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ - ਸਿਵਲ ਹਸਪਤਾਲ ਤਰਨ ਤਾਰਨ
ਤਰਨ ਤਾਰਨ : ਪੰਜਾਬ ਦੇ ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਜ਼ਿਲ੍ਹੇ ਦੇ ਸਿਵਲ ਹਸਪਤਾਲ ਤਰਨ ਤਾਰਨ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨਾਲ 'ਸਰਬਤ ਦਾ ਭਲਾ' ਟਰੱਸਟ ਵੱਲੋਂ ਹਸਪਤਾਲ ਨੂੰ ਵੈਂਟੀਲੇਟਰ ਭੇਂਟ ਕੀਤਾ ਗਿਆ। ਇਸ ਦੌਰਾਨ ਕੈਬਿਨੇਟ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਇਲਾਜ ਜਾਂ ਹੋਰ ਜ਼ਰੂਰਤਾਂ ਲਈ ਸਿਵਲ ਹਸਪਤਾਲ ਤਰਨ ਤਾਰਨ ਕੋਲ ਕੋਈ ਵੀ ਵੈਂਟੀਲੇਟਰ ਨਹੀਂ ਸੀ। ਉਨ੍ਹਾਂ ਪੰਜਾਬ ਸਰਕਾਰ ਨੂੰ ਸਿਵਲ ਹਸਪਤਾਲ 'ਚ 2 ਵੈਂਟੀਲੇਟਰ ਦਿੱਤੇ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਿਵਲ ਹਸਪਤਾਲ ਨੂੰ ਵੈਂਟੀਲੇਟਰ ਭੇਂਟ ਕਰਨ ਲਈ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ.ਐੱਸ.ਪੀ ਓਬਰਾਏ ਨੂੰ ਧੰਨਵਾਦ ਦਿੱਤਾ।