ਤਰਨ ਤਾਰਨ: ਪਿੰਡ ਫੇਰੂਮਾਨ ਵਿਖੇ ਹਲਕਾ ਵਿਧਾਇਕ ਨੇ ਵੰਡੇ ਸਮਾਰਟ ਰਾਸ਼ਨ ਕਾਰਡ - ਵੰਡੇ ਸਮਾਰਟ ਰਾਸ਼ਨ ਕਾਰਡ
ਤਰਨ ਤਾਰਨ: ਪੰਜਾਬ ਸਰਕਾਰ ਦੀ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਪਿੰਡ ਫੇਰੂਮਾਨ ਵਿਖੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸਮਾਰਟ ਰਾਸ਼ਨ ਕਾਰਡ ਵੰਡੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਸਰਕਾਰੀ ਸਕੀਮਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇ ਹਰ ਘਰ ਨੂੰ ਸਮਾਰਟ ਕਾਰਡ ਵੰਡੇ ਜਾ ਰਹੇ ਹਨ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਹਲਕੇ ਦਾ ਵਿਕਾਸ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ ਜੋ ਪਿਛਲੀ ਸਰਕਾਰ ਸਮੇਂ ਨਹੀਂ ਹੋ ਰਿਹਾ ਸੀ।