ਕਰਿਆਨਾ ਸਟੋਰ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ - Terrible fire at grocery store
ਤਰਨ ਤਾਰਨ: ਤੜਕਸਾਰ ਤਰਨ ਤਾਰਨ ਦੇ ਰੋਹੀ ਵਾਲੇ ਪੁਲ ਕੋਲ ਪੈਂਦੇ ਖਾਲਸਾ ਕਰਿਆਨਾ ਸਟੋਰ ਨੂੰ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਮੌਕੇ ਦੁਕਾਨ ਮਾਲਕ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋ ਮਦਦ ਦੀ ਅਪੀਲ ਕੀਤੀ ਹੈ ਤੇ ਸ਼ਹਿਰ ਵਿੱਚ ਫਾਇਰ ਬ੍ਰਿਗੇਡ ਦੀਆਂ ਹੋਰ ਗੱਡੀਆਂ ਦੀ ਵੀ ਮੰਗ ਕੀਤੀ ਹੈ ਤਾਂ ਜੋ ਅੱਗੇ ਤੋਂ ਇੰਨਾ ਨੁਕਸਾਨ ਨਾ ਹੋ ਸਕੇ।