ਤਰਨ ਤਾਰਨ: ਗੋਇੰਦਵਾਲ ਪੁਲਿਸ ਨੇ ਸੁਲਝਾਈ ਕਤਲ ਦੀ ਗੁੱਥੀ, ਮੁਲਜ਼ਮ ਗ੍ਰਿਫ਼ਤਾਰ - ਮੁਲਜ਼ਮ ਗ੍ਰਿਫ਼ਤਾਰ
ਤਰਨ ਤਾਰਨ : ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਦੋ ਮਹੀਨੇ ਪਹਿਲਾਂ ਹੋਏ ਪਿੰਡ ਲੁਹਾਰ 'ਚ ਹੋਏ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ 'ਚ 1 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਪੁਲਿਸ ਅਧਿਕਾਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ 16 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਵਾਸੀ ਲੁਹਾਰ ਨੂੰ ਅਗਵਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ।ਕਤਲ ਮਗਰੋਂ ਨੌਜਵਾਨ ਦੀ ਲਾਸ਼ ਲੁਹਾਰ ਸੂਏ 'ਚ 6 ਦਿਨ ਬਾਅਦ ਬਰਾਮਦ ਹੋਈ। ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕੀਤੀ। ਮੁੱਢਲੀ ਜਾਂਚ 'ਚ ਇਹ ਪਤਾ ਲਗਾ ਕਿ ਪਿੰਡ ਦੇ ਵਸਨੀਕ ਗੁਰਸਾਹਿਬ ਸਿੰਘ ਦੇ ਅੰਮ੍ਰਿਤਪਾਲ ਦੀ ਮਾਂ ਨਾਲ ਨਜਾਇਜ਼ ਸਬੰਧ ਸਨ। ਜਿਸ ਬਾਰੇ ਅੰਮ੍ਰਿਤ ਨੂੰ ਪਤਾ ਲੱਗ ਗਿਆ।ਬਦਨਾਮੀ ਦੇ ਡਰ ਕਾਰਨ ਗੁਰਸਾਹਿਬ ਸਿੰਘ ਨੇ ਉਸ ਦਾ ਕਤਲ ਕਰਕੇ ਲਾਸ਼ ਨਹਿਰ 'ਚ ਸੁੱਟ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕਰਦੇ ਹੋਏ ਮੁੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।