ਤਰਨ ਤਾਰਨ : ਜ਼ਿਲ੍ਹੇ ਦੇ ਪਿੰਡਾਂ 'ਚ ਗੜੇਮਾਰੀ ਨੇ ਕੀਤਾ ਸਬਜ਼ੀ ਦੀ ਫਸਲ ਦਾ ਭਾਰੀ ਨੁਕਸਾਨ - vegetable
ਤਰਨ ਤਾਰਨ: ਜ਼ਿਲ੍ਹੇ ਦੇ ਪਿੰਡਾਂ 'ਚ 7 ਅਪ੍ਰੈਲ ਦੀ ਰਾਤ ਨੂੰ ਪਏ ਭਾਰੀ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਕੁਦਰਤੀ ਆਫਤ ਦਾ ਨੁਕਸਾਨ ਸਭ ਤੋਂ ਵੱਧ ਜ਼ਿਲ੍ਹੇ ਦੇ ਪਿੰਡ ਮੁੰਡਾ, ਗੁੱਜਰਾਂ ਆਦਿ ਪਿੰਡਾਂ ਵਿੱਚ ਪ੍ਰਵਾਸੀ ਕਿਸਾਨਾਂ ਦੀ ਸਬਜ਼ੀ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਨ੍ਹਾਂ ਕਿਸਾਨਾਂ ਨੇ ਫਸਲ ਦੇ ਹੋਏ ਨੁਕਸਾਨ ਲਈ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।