ਤਰਨ ਤਾਰਨ ਪੁਲਿਸ ਨੇ ਨਸ਼ਾ ਤਸਕਰ ਕੀਤੇ ਕਾਬੂ - Tarn Taran police
ਬੀਤੇ ਦਿਨੀਂ ਤਰਨ ਤਾਰਨ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਨੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵੱਲੋਂ ਕਾਰਵਾਈ ਦੌਰਾਨ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। ਦੱਸ ਦੇਈਏ ਕਿ ਝਬਾਲ ਪੁਲਿਸ ਵੱਲੋਂ 10 ਮੈਂਬਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ। ਇਸ ਬਾਰੇ ਐੱਸ ਪੀ ਡੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਦੌਰਾਨ ਕਾਬੂ ਇਨ੍ਹਾਂ ਮੁਲਾਜ਼ਮਾਂ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਕਿ ਇਹ ਮੁਲਜ਼ਮ ਹੋਰ ਕਿਹੜੀਆਂ ਵਾਰਦਾਤਾਂ ਵਿਚ ਸ਼ਾਮਿਲ ਹਨ ਜਾਂ ਇਨ੍ਹਾਂ 'ਤੇ ਪਹਿਲਾ ਕਿੰਨੇ ਮਾਮਲੇ ਦਰਜ ਹਨ।