ਤਰਨਤਾਰਨ 'ਚ ਇੱਕ ਕਿੱਲੋ 458 ਗ੍ਰਾਮ ਹੈਰੋਇਨ ਸਣੇ ਦੋ ਕਾਬੂ - ਹੈਰੋਇਨ ਸਣੇ ਦੋ ਕਾਬੂ
ਤਰਨਤਾਰਨ: ਥਾਣਾ ਖਾਲੜਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਗਸਤ ਦੌਰਾਨ ਇੱਕ ਕਿੱਲੋ 458 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਐਸਐਸਪੀ ਧਰੁਮਨ ਐੱਚ ਨਿੰਬਾਲੇ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਜਿਸ ਦੇ ਆਧਾਰ 'ਤੇ ਨਾਕਾਬੰਦੀ ਕਰਕੇ ਇੱਕ ਵਿਅਕਤੀ ਬਲਰਾਜ ਸਿੰਘ ਬਾਜ ਨੂੰ 258 ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਤੋਂ ਜਾਂਚ ਦੌਰਾਨ ਇਸਦੇ ਸਾਥੀ ਹਰਚੰਦ ਸਿੰਘ ਰਾਜੋਕੇ ਦੇ ਘਰੋਂ ਇੱਕ ਕਿੱਲੋ ਤੋਂ ਵੱਧ ਹੈਰੋਇਨ ਫੜੀ ਗਈ। ਦੋਵਾਂ ਮੁਲਜ਼ਮਾਂ ਕੋਲੋਂ ਪੁਲਿਸ ਨੇ ਇੱਕ ਕਿੱਲੋ 458 ਗ੍ਰਾਮ ਹੈਰੋਇਨ ਬਰਾਮਦ ਕਰਕੇ ਕੇਸ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਅਰੰਭ ਦਿੱਤੀ ਹੈ।