ਤਰਨ ਤਾਰਨ : ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ - ਗੁਰਦੁਆਰਾ ਸ੍ਰੀ ਦਰਬਾਰ ਸਾਹਿਬ
ਤਰਨ ਤਾਰਨ : ਕੋਰੋਨਾ ਵਾਇਰਸ ਕਰਕੇ ਪੰਜਾਬ ਦੀ ਸਥਿਤੀ ਕਾਫੀ ਚਿੰਤਾਜਨਕ ਹੈ। ਇਸ ਦੌਰਾਨ ਸਮਾਜ ਦਾ ਭਲਾ ਸੋਚਣ ਵਾਲੇ ਲੋਕ ਆਪੋ ਆਪਣੇ ਪੱਧਰ 'ਤੇ ਸੇਵਾ ਕਰ ਰਹੇ ਹਨ। ਇਸੇ ਤਹਿਤ ਹੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਲ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਪਾਠ ਕਰਵਾਏ ਜਾ ਰਹੇ ਹਨ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਸੰਗਤ ਨੂੰ ਘਰਾਂ 'ਚ ਰਹਿ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਤੇ ਕਰਫਿਊ ਦੀ ਪਾਲਣਾ ਕਰਨ ਦੀ ਅਪੀਲ ਕੀਤੀ।