ਤਰਨ ਤਾਰਨ: ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸੈਨੇਟਾਈਜ਼ਰ ਦੀ ਸੇਵਾ ਸ਼ੁਰੂ - ਕੋਰੋਨਾ ਵਾਇਰਸ
ਤਰਨ ਤਾਰਨ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਸੰਕਟ ਨੂੰ ਵੇਖਦੇ ਹੋਏ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਧਾਰਮਿਕ ਸੰਸਥਾਵਾਂ ਵੱਲੋਂ ਲੋੜਵੰਦਾਂ ਨੂੰ ਲੋੜੀਂਦਾ ਚੀਜ਼ਾਂ ਪਹੁੰਚਾਉਣ ਤੇ ਵੱਖ-ਵੱਖ ਥਾਵਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ 'ਚ ਤਰਨ ਤਾਰਨ 'ਚ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਿਸ਼ਾਨ-ਏ- ਖਾਲਸਾ ਦਲ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਗੁਰਦੁਆਰਾ ਸਾਹਿਬ ਤੇ ਸਰੋਵਰ ਦੀ ਪਰਿਕਰਮਾ ਆਦਿ ਥਾਵਾਂ ਨੂੰ ਸੈਨੇਟਾਈਜ਼ ਕਰਨ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ। ਨਿਸ਼ਾਨ-ਏ- ਖਾਲਸਾ ਦਲ ਦੇ ਮੈਂਬਰਾਂ ਵੱਲੋਂ ਇਹ ਸੇਵਾ ਸਰਬਤ ਦੇ ਭਲੇ ਲਈ ਅਰਦਾਸ ਕਰਕੇ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਮੈਨੇਜਰ ਕੁਲਦੀਪ ਸਿੰਘ ਕੈਰੋਵਾਲ ਨੇ ਦਸਿਆ ਕਿ ਸੰਗਤ ਗੁਰੂ ਘਰ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਸੰਗਤ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸੈਨੇਟਾਈਜ਼ਰ ਦੀ ਸੇਵਾ ਸ਼ੁਰੂ ਕੀਤੀ ਗਈ ਹੈ ਤਾਂ ਜੋਂ ਇਸ ਮਹਾਂਮਾਰੀ ਤੋਂ ਬਚਾਅ ਕੀਤਾ ਜਾ ਸਕੇ।