'ਕੋਰੋਨਾ ਨਾਲ ਮਰ ਸਕਦੇ ਹਾਂ ਪਰ ਭੁੱਖੇ ਨਹੀਂ'
ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਦੇ ਚਲਦੇ ਜਿੱਥੇ ਪੰਜਾਬ ਸਰਕਾਰ ਵੱਲੋਂ ਕਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ’ਚ ਚਾਰ ਪਹੀਆ ਵਾਹਨਾਂ ’ਚ ਮਹਿਜ ਦੋ ਲੋਕਾਂ ਨੂੰ ਸਫਰ ਕਰਨ ਦੀ ਹੀ ਹਦਾਇਤ ਦਿੱਤੀ ਗਈ ਹੈ। ਨਾਲ ਹੀ ਸਰਕਾਰ ਨੇ ਇਹ ਵੀ ਕਿਹਾ ਹੈ ਜੇਕਰ ਕੋਈ ਵੀ ਨਿਯਮਾਂ ਦੀ ਉਲੰਘਣਾ ਕਰੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਫੈਸਲੇ ਦੇ ਸਬੰਧ ਚ ਟੈਕਸੀ ਡਰਾਈਵਰਾਂ ਵਿਚਾਲੇ ਰੋਸ ਪਾਇਆ ਜਾ ਰਿਹਾ ਹੈ। ਟੈਕਸੀ ਡਰਾਈਵਰਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਉਹ ਮੰਦੀ ਚ ਲੰਘ ਰਹੇ ਹਨ ਇਨ੍ਹਾਂ ਆਦੇਸ਼ਾਂ ਨਾਲ ਉਨ੍ਹਾਂ ਦਾ ਕੰਮ ਪੂਰੀ ਤਰ੍ਹਾਂ ਨਾਲ ਬੰਦ ਹੋ ਜਾਵੇਗਾ। ਜਿਸ ਕਾਰਨ ਸਰਕਾਰ ਨੂੰ ਮੁੜ ਤੋਂ ਇਸ ਫੈਸਲੇ ਬਾਰੇ ਸੋਚਣਾ ਚਾਹੀਦਾ ਹੈ।