ਹੁਸ਼ਿਆਰਪੁਰ: ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਟੈਕਸੀ ਅਪਰੇਟਰਾਂ ਨੇ ਕੀਤਾ ਪ੍ਰਦਰਸ਼ਨ - covid-19
ਹੁਸ਼ਿਆਰਪੁਰ: ਪੰਜਾਬ ਟੈਕਸੀ ਅਪਰੇਟਰ ਯੂਨੀਅਨ ਵੱਲੋਂ ਹੁਸ਼ਿਆਰਪੁਰ ਦੇ ਸਰਕਾਰੀ ਕਾਲਜ ਚੌਕ ਦੇ ਨੇੜੇ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਖਿਲਾਫ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਟੈਕਸੀ ਯੂਨੀਅਨ ਆਪਰੇਟਰਾਂ ਵੱਲੋਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਟੈਕਸੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਕਰੋਨਾ ਮਹਾਂਮਾਰੀ ਦੇ ਚੱਲਦੇ ਕੰਮਕਾਰ ਬਿਲਕੁਲ ਠੱਪ ਹਨ ਤੇ ਦੂਜੇ ਪਾਸੇ ਸਰਕਾਰ ਤੇਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ। ਜਿਸ ਨਾਲ ਟੈਕਸੀ ਅਪਰੇਟਰਾਂ 'ਤੇ ਹੋਰ ਬੋਝ ਪੈ ਗਿਆ ਹੈ।