ਅੰਮ੍ਰਿਤਸਰ ਵਿਖੇ ਟੈਕਸੀ ਯੂਨੀਅਨ ਨੇ ਸੂਬਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ - ਟੈਕਸੀ ਅਪਰੇਟਰ ਯੂਨੀਅਨ
ਅੰਮ੍ਰਿਤਸਰ: ਟੈਕਸੀ ਅਪਰੇਟਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਤਾਲਾਬੰਦੀ ਦੌਰਾਨ ਉਨ੍ਹਾਂ ਦਾ ਕੰਮ ਰੁਕ ਗਿਆ ਹੈ ਅਤੇ ਇਸ ਸਮੇਂ ਉਨ੍ਹਾਂ ਕੋਲ ਘਰ ਚਲਾਉਣ ਲਈ ਵੀ ਪੈਸੇ ਨਹੀਂ ਹਨ। ਅਜਿਹੀ ਸਥਿਤੀ ਵਿੱਚ ਸਰਕਾਰ ਉਨ੍ਹਾਂ ਦਾ ਰੋਡ ਟੈਕਸ ਮਾਫ ਕਰੇ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਹਨਾਂ ਦੀਆਂ ਕਿਸ਼ਤਾਂ ਮਾਫ ਕਰਨ ਦੀ ਵੀ ਮੰਗ ਰੱਖੀ।