Teacher protest: ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਰੁਜ਼ਗਾਰ ਦੀ ਮੰਗ
ਪਟਿਆਲਾ: ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕ ਟਾਵਰ ’ਤੇ ਡਟੇ ਹੋਏ ਹਨ। ਟਾਵਰ ’ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕਾਂ ਦਾ ਹਾਲਤ ਵਿਗੜਦੀ ਜਾ ਰਹੀ ਹੈ। ਜਿਸ ਕਾਰਨ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਲੀਲਾ ਭਵਨ ’ਚ ਇਕੱਠੇ ਹੋ ਕੇ ਸ਼ਹਿਰ ਚ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਸਾੜਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਰੁਜ਼ਗਾਰ ਮੁਹੱਇਆ ਕਰਵਾਉਣਾ ਸਰਕਾਰ ਦਾ ਹੱਕ ਬਣਦਾ ਹੈ।ਪੰਜਾਬ ਸਰਕਾਰ ਵੱਲੋਂ ਸੇਵਾਮੁਕਤ ਅਧਿਆਪਕਾਂ ਨੂੰ ਦੁਬਾਰਾ ਬੁਲਾ ਕੇ ਬੇਰੁਜ਼ਗਾਰ ਅਧਿਆਪਕਾਂ ਦੇ ਰੁਜ਼ਗਾਰ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਹੀਂ ਲਿਆ ਤਾਂ ਆਉਣ ਵਾਲੇ ਸਮੇਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।