ਅਧਿਆਪਕਾਂ ਵੱਲੋਂ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ - state government's genocidal policies
ਕਪੂਰਥਲਾ: ਪੰਜਾਬ ਭਰ ਵਿੱਚ ਸਰਕਾਰ ਖਿਲਾਫ ਕੀਤੇ ਜਾ ਰਹੇ ਪ੍ਰਦਰਸ਼ਨਾਂ ਤਹਿਤ ਬੁੱਧਵਾਰ ਨੂੰ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ ਅਤੇ ਸਰਕਾਰ ਖਿਲਾਫ ਆਪਣਾ ਰੋਸ ਜਾਹਿਰ ਕੀਤਾ। ਪ੍ਰਦਰਸ਼ਨ ਕਰਨ ਉਪਰੰਤ ਆਗੂ ਸੁਖਚੈਨ ਸਿੰਘ ਬੱਧਣ ਨੇ ਪੰਜਾਬ ਦੇ ਮੁੱਖ ਮੰਤਰੀ ‘ਤੇ ਕਥਿੱਤ ਦੋਸ਼ ਲਗਾਏ ਕਿ ਪੰਜਾਬ ਦੀ ਜਨਤਾ ਨੂੰ ਮੁੱਖ ਮੰਤਰੀ ਦੇ ਦਰਸ਼ਨ ਨਸੀਬ ਨਹੀਂ ਹੋ ਰਹੇ ਅਤੇ ਕੋਰੋਨਾ ਮਹਾਂਮਾਰੀ ਦੀ ਆੜ ਵਿੱਚ ਅੰਦਰ ਬੈਠ ਕੇ ਹੀ ਮੁਲਾਜ਼ਮ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਮੰਗ ਕੀਤੀ ਕਿ ਸਮੂਹ ਮਾਣ ਭੱਤਾ ਵਰਕਰਾਂ ਜਿਵੇਂ ਆਸ਼ਾ/ਮਿਡ ਡੇ ਮੀਲ ਅਤੇ ਪਾਰਟ ਟਾਈਮ ਸਫਾਈ ਆਦਿ ‘ਤੇ ਘੱਟੋ ਘੱਟ ਉਜ਼ਰਤਾ ਲਾਗੂ ਕੀਤੀਆਂ ਜਾਣ ਅਤੇ 18,000 ਰੁਪਏ ਮਾਸਿਕ ਤਨਖਾਹ ਦਿੱਤੀ ਜਾਵੇ।