ਕੋਰੋਨਾ ਕਾਰਨ ਜੇ ਸਕੂਲ ਬੰਦ ਤਾਂ ਸ਼ਰਾਬ ਠੇਕੇ ਕਿਉਂ ਖੁੱਲ੍ਹੇ: ਪ੍ਰਾਈਵੇਟ ਸਕੂਲ ਪ੍ਰਬੰਧਕ
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਕੋਰੋਨਾ ਕਾਰਨ ਬੰਦ ਕੀਤੇ ਗਏ ਸਕੂਲਾਂ ਦੇ ਵਿਰੋਧ 'ਚ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਨੂੰ ਸਕੂਲ ਖੋਲ੍ਹਣੇ ਚਾਹੀਦੇ ਹਨ ਕਿਉਂਕਿ ਇਸ ਨਾਲ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋ ਰਿਹਾ ਹੈ। ਇਨ੍ਹਾਂ ਹੀ ਨਹੀਂ ਟੀਚਿੰਗ ਸਟਾਫ਼, ਨਾਨ ਟੀਚਿੰਗ ਸਟਾਫ, ਡਰਾਈਵਰਾਂ, ਸਵੀਪਰਾਂ, ਚਪੜਾਸੀਆਂ, ਮਾਲੀਆ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸ਼ਰਾਬ ਦੇ ਠੇਕੇ ਖੁੱਲ੍ਹ ਸਕਦੇ ਹਨ ਤਾਂ ਸਕੂਲ ਕਿਉਂ ਨਹੀਂ ਖੁੱਲ੍ਹ ਸਕਦੇ।