ਸਕੂਲਾਂ ਨੂੰ ਖੁਲ੍ਹਵਾਉਣ ਲਈ ਅਧਿਆਪਕਾਂ ਅਤੇ ਮਾਪਿਆਂ ਨੇ ਕੱਢਿਆ ਮਾਰਚ - 1 ਅਪ੍ਰੈਲ ਤੋਂ ਸਕੂਲਾਂ ਨੂੰ ਖੋਲ੍ਹਿਆ ਜਾਵੇ
ਜ਼ਿਲ੍ਹੇ ’ਚ ਪ੍ਰਾਈਵੇਟ ਸਕੂਲਾਂ ਦੇ ਸੰਚਾਲਕ, ਸਟਾਫ ਅਤੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਮਾਰਚ ਕੱਢਿਆ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ 1 ਅਪ੍ਰੈਲ ਤੋਂ ਸਕੂਲਾਂ ਨੂੰ ਖੋਲ੍ਹਿਆ ਜਾਵੇ। ਇਸ ਸਬੰਧੀ ਉਨ੍ਹਾਂ ਨੇ ਏਡੀਸੀ ਨੂੰ ਮੰਗ ਪੱਤਰ ਵੀ ਸੋਪਿਆਂ। ਐਸੋਸੀਏਸ਼ਨ ਆਫ ਹੈੱਡ ਆਫ ਰਿਕੋਗਨਾਈਜ਼ ਐਂਡ ਐਫੀਲੈਟੀਡ ਸਕੂਲਜ਼ ਪੰਜਾਬ ਯੂਨੀਟ ਫਿਰੋਜ਼ਪੁਰ ਦੇ ਸਮੂਹ ਸੰਚਾਲਕ ਅਤੇ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਨੇ ਸਕੂਲਾਂ ਨਾਲ ਜੁੜੇ ਕਾਰੋਬਾਰੀਆਂ ਨੂੰ ਬੇਰੁਜ਼ਗਾਰੀ ਦੇ ਕੰਢੇ ’ਤੇ ਲਿਆ ਕੇ ਖੜਾ ਕਰ ਦਿੱਤਾ ਹੈ। ਦੱਸ ਦਈਏ ਕਿ ਕੋਵਿਡ ਦੇ ਨਵੇਂ ਮਾਮਲਿਆਂ ਚ ਇਜਾਫਾ ਹੋਣ ਕਾਰਨ ਸਰਕਾਰ ਨੇ ਸਕੂਲਾਂ ਨੂੰ ਮੁੜ ਤੋਂ ਬੰਦ ਕਰ ਦਿੱਤੇ ਗਏ ਸੀ। ਸਰਕਾਰ ਦੇ ਇਸ ਫੈਸਲੇ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।