ਸਕੂਲ ਬੰਦ ਕਰਨ ਵਿਰੁੱਧ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ - ਅਧਿਆਪਕਾਂ ਤੇ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ
ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਕੋਰੋਨਾ ਮਹਾਂਮਾਰੀ ਤਹਿਤ ਜਾਰੀ ਕੀਤੇ ਹੁਕਮਾਂ ਵਿੱਚ ਵਿਦਿਅਕ ਅਦਾਰਿਆਂ ਨੂੰ 30 ਅਪ੍ਰੈਲ ਤੱਕ ਬੰਦ ਰੱਖਣ ਵਿਰੁੱਧ ਵੱਡੀ ਗਿਣਤੀ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਨਾਭਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਭਰਵੀਂ ਨਾਅਰੇਬਾਜ਼ੀ ਦੌਰਾਨ ਮੁਜ਼ਾਹਰਾਕਾਰੀਆਂ ਨੇ ਕੈਪਟਨ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨਾਂ ਦੀਆਂ ਕਾਪੀਆਂ ਵੀ ਸਾੜੀਆਂ। ਵਿਦਿਆਰਥੀਆਂ ਤੇ ਸਕੂਲ ਅਧਿਆਪਕਾਂ ਨੇ ਕਿਹਾ ਕਿ ਜੇਕਰ ਕੋਰੋਨਾ ਦੌਰਾਨ ਠੇਕੇ ਖੁੱਲ੍ਹ ਸਕਦੇ ਹਨ ਤਾਂ ਸਕੂਲ ਕਿਉਂ ਨਹੀਂ? ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਇਹ ਸਿਰਫ਼ ਚੋਣਾਂ ਕਰਕੇ ਸਟੰਟ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਬੁਰਾ ਅਸਰ ਪੈ ਰਿਹਾ ਹੈ ਅਤੇ ਉਨ੍ਹਾਂ ਦਾ ਭਵਿੱਖ ਖ਼ਤਰੇ ਵਿੱਚ ਹੈ।