ਅਧਿਆਪਕਾਂ ਨੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦਾ ਕੀਤਾ ਘਿਰਾਓ - manoranjan kalia's house
ਜਲੰਧਰ: ਕੇਂਦਰ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਕਾਰਨ ਬੁੱਧਵਾਰ ਕਰਮਜੀਤ ਕੌਰ ਈਜੀਐਸ, ਏਆਈ/ਐਸਟੀਆਰ ਅਧਿਆਪਕ ਯੂਨੀਅਨ ਵੱਲੋਂ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਉ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਕੌਰ ਨੇ ਕਿਹਾ ਕਿ ਉਹ ਪਿਛਲੇ ਅਠਾਰਾਂ ਸਾਲ ਤੋਂ ਮਹਿਜ਼ ਪੰਜ ਹਜ਼ਾਰ ਰੁਪਏ ਤਨਖ਼ਾਹ 'ਤੇ ਬੱਚਿਆਂ ਨੂੰ ਪੜ੍ਹਾ ਰਹੇ ਹਨ ਪਰੰਤੂ ਨਾ ਤਾਂ ਤਨਖਾਹਾਂ ਵਧਾਈਆਂ ਗਈਆਂ ਹਨ ਤੇ ਨਾ ਹੀ ਕੋਈ ਸਹੂਲਤ ਦਿੱਤੀ ਜਾ ਰਹੀ ਹੈ। ਮੰਗਾਂ ਨੂੰ ਲੈ ਕੇ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ। ਜੇਕਰ ਭਾਜਪਾ ਦੀ ਕੇਂਦਰ ਸਰਕਾਰ ਮੰਗਾਂ ਨੂੰ ਜਲਦ ਪੂਰਾ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਦਿੱਲੀ ਜਾ ਕੇ ਕੇਂਦਰ ਸਰਕਾਰ ਦਾ ਸਖ਼ਤ ਵਿਰੋਧ ਕਰਨਗੇ।