ਅਧਿਆਪਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ - ਰੈਗੂਲਰ
ਪਟਿਆਲਾ: ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ (Education Provider Teachers Union) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਵਿੱਚ ਨਵਜੋਤ ਸਿੰਘ ਸਿੱਧੂ ਦੇ ਘਰ ਦੀ ਘੇਰਾਬੰਦੀ ਕੀਤੀ ਗਈ।ਇਸ ਮੌਕੇ ਅਧਿਆਪਕ ਆਗੂ ਗੁਰਦੀਪ ਕੌਰ ਨੇ ਕਿਹਾ ਹੈ ਕਿ ਕਈ ਸਾਲਾ ਤੋਂ ਘੱਟ ਤਨਖਾਹ (Salary) ਉਤੇ ਕੰਮ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਰੈਗੂਲਰ ਕੀਤਾ ਜਾਵੇ ਅਤੇ ਬਣਦਾ ਸਕੇਲ ਦਿੱਤਾ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆ ਤਾਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।