ਅਧਿਆਪਕਾਂ ਨੇ ਮੋਨਟੇਕ ਆਹਲੂਵਾਲੀਆ ਅਤੇ ਮਨਪ੍ਰੀਤ ਬਾਦਲ ਦਾ ਫੂਕਿਆ ਪੁਤਲਾ - computer teacher
ਫ਼ਰੀਦਕੋਟ: ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਉਪਰ ਦਰਜ ਕੀਤੇ ਗਏ ਮੁਕੱਦਮਿਆਂ, ਡਿਪਟੀ ਡੀਓ ਦੀ ਬਦਲੀ ਕਰਵਾਉਣ ਅਤੇ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕੀਤੇ ਜਾਣ ਦੇ ਵਿਰੋਧ ਵਿੱਚ ਬੁੱਧਵਾਰ ਸਾਂਝੇ ਅਧਿਆਪਕ ਮੋਰਚੇ ਨੇ ਡੀਸੀ ਦਫ਼ਤਰ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਥਿਤ ਸਮਾਜ ਵਿਰੋਧੀ ਸਿਫ਼ਾਰਸ਼ਾਂ ਕਰਨ ਵਾਲੇ ਮੋਨਟੇਕ ਸਿੰਘ ਆਹਲੂਵਾਲੀਆ ਦਾ ਪੁਤਲਾ ਵੀ ਫੂਕਿਆ। ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁਖੀ ਨੇ ਕਿਹਾ ਕਿ ਮੋਨਟੇਕ ਸਿੰਘ ਆਹਲੂਵਾਲੀਆ ਦੀਆਂ ਸਿਫਾਰਸ਼ਾਂ 'ਤੇ ਪਹਿਰਾ ਦਿੰਦਿਆਂ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ 'ਤੇ ਕੱਟ ਲਗਾਉਣ ਜਾ ਰਹੇ ਹਨ, ਜਿਸ ਦੇ ਵਿਰੋਧ ਵਿੱਚ ਵੱਖ-ਵੱਖ ਸਰਕਾਰੀ ਕਰਮਚਾਰੀਆਂ ਅਤੇ ਸਾਂਝੇ ਅਧਿਆਪਕ ਮੋਰਚੇ ਵਲੋਂ ਸੰਘਰਸ਼ ਕੀਤਾ ਜਾ ਰਿਹਾ।